ਪਾਕਿਸਤਾਨੀ ਰੇਂਜਰਾਂ ਵੱਲੋਂ ਸਰਹੱਦ ‘ਤੇ ਗੋਲੀਬਾਰੀ, BSF ਦਾ ਜਵਾਨ ਜ਼ਖ਼ਮੀ

ਰਾਸ਼ਟਰੀ


ਸ਼੍ਰੀਨਗਰ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਅਖਨੂਰ ‘ਚ 10-11 ਸਤੰਬਰ ਦੀ ਦਰਮਿਆਨੀ ਰਾਤ ਨੂੰ 2:35 ਵਜੇ ਪਾਕਿਸਤਾਨੀ ਰੇਂਜਰਾਂ ਨੇ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਜਵਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ।
ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਨੂੰ ਕਿੰਨਾ ਨੁਕਸਾਨ ਹੋਇਆ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨ ਸਰਹੱਦ ‘ਤੇ ਸਖ਼ਤ ਚੌਕਸੀ ਰੱਖ ਰਹੇ ਹਨ।
ਜੰਗਬੰਦੀ ਦੀ ਤਾਜ਼ਾ ਉਲੰਘਣਾ ਜੰਮੂ-ਕਸ਼ਮੀਰ ਵਿੱਚ 18 ਸਤੰਬਰ ਨੂੰ ਹੋਣ ਵਾਲੇ ਪਹਿਲੇ ਪੜਾਅ ਦੀ ਵੋਟਿੰਗ ਤੋਂ 7 ਦਿਨ ਪਹਿਲਾਂ ਹੋਈ ਹੈ। ਇਸ ਕਾਰਨ ਬੀਐਸਐਫ ਦੇ ਜਵਾਨਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।