ਚੰਡੀਗੜ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ (ਐਸ.ਸੀ.) ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ।
ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਵਿੱਚ ਬਾਅਦ ਦੁਪਹਿਰ 3 ਵਜੇ ਹੋਵੇਗੀ। ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਮੀਟਿੰਗਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਅਗਲੀ ਰਣਨੀਤੀ ਬਣਾਈ ਜਾਵੇਗੀ।
ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸ਼ੰਭੂ ਬਾਰਡਰ ਮਾਮਲੇ ਦੀ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਨਾਲ ਹੀ ਕਿਹਾ ਕਿ ਅਸੀਂ ਮੁੱਦਿਆਂ ਦਾ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।
ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ