ਅੰਮ੍ਰਿਤਸਰ, 12 ਸਤੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗਲਤੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਸ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨਣ ਦੀ ਗੱਲ ਕਹੀ ਹੈ।
ਜ਼ਿਕਰਯੋਗ ਹੈ ਕਿ ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦੇ ਅਵਤਾਰ ਹਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਉਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਹ ਬਿਆਨ ਆਰਐਸਐਸ ਅਤੇ ਭਾਜਪਾ ਨੂੰ ਖੁਸ਼ ਕਰਨ ਦੀ ਸ਼ਰਾਰਤੀ ਕਾਰਵਾਈ ਹੈ। ਉਨ੍ਹਾਂ ਇਸ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਸੀ।
Published on: ਸਤੰਬਰ 12, 2024 12:30 ਬਾਃ ਦੁਃ