ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀ

ਪੰਜਾਬ

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀ
ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੇ ਉਸ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਮੁਲਜ਼ਮ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਦੇ ਸੰਪਰਕ ਵਿੱਚ ਸੀ।
ਉਹ ਗੈਰ-ਕਾਨੂੰਨੀ ਦਵਾਈਆਂ ਅਤੇ ਮੈਡੀਕਲ ਸਟੋਰਾਂ ਨਾਲ ਸਬੰਧਤ ਨਸ਼ਾ ਤਸਕਰੀ ਦੇ ਕੰਮਾਂ ਵਿੱਚ ਮਦਦ ਕਰ ਰਿਹਾ ਸੀ। ਮੁਲਜ਼ਮ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਦੇ ਡਰੱਗ ਨੈਟਵਰਕ ਨੂੰ ਬਾਹਰੋਂ ਮਦਦ ਪ੍ਰਦਾਨ ਕਰਦਾ ਸੀ।
ਇਸ ਮਾਮਲੇ ਦੀ ਜਾਂਚ ‘ਚ ANTF ਨੇ ਮੁਲਜਮ ਦੇ 24 ਬੈਂਕ ਖਾਤਿਆਂ ਦੀ ਪਛਾਣ ਕੀਤੀ ਹੈ। ਜਿਸ ਵਿੱਚ 7.09 ਕਰੋੜ ਰੁਪਏ ਪਾਏ ਗਏ ਹਨ। ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਵੀ ਜ਼ਬਤ ਕੀਤੇ ਗਏ ਹਨ। ANTF ਨੇ 1.49 ਕਰੋੜ ਰੁਪਏ ਨਕਦ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ।

Latest News

Latest News

Leave a Reply

Your email address will not be published. Required fields are marked *