ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ
ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :
ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਤਨਮਨਪ੍ਰੀਤ ਸਿੰਘ ਮੂਲ ਰੂਪ ਤੋਂ ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ। ਢੇਸੀ ਨੂੰ ਕੱਲ੍ਹ ਵੋਟਿੰਗ ਤੋਂ ਬਾਅਦ ਚੁਣਿਆ ਗਿਆ।
ਲੇਬਰ ਪਾਰਟੀ ਦੇ ਸੰਸਦ ਮੈਂਬਰ ਨੂੰ 563 ਵਿੱਚੋਂ 320 ਵੋਟਾਂ ਮਿਲੀਆਂ। ਉਨ੍ਹਾਂ ਦੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੇਰੇਕ ਟਵਿਗ ਸਿਰਫ਼ 243 ਵੋਟਾਂ ਹੀ ਹਾਸਲ ਕਰ ਸਕੇ। ਵੋਟਿੰਗ ਵਿੱਚ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣ ਲਿਆ ਗਿਆ।
ਢੇਸੀ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਸਦਨ ਵੱਲੋਂ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ‘ਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ।