ਫਰੀਦਕੋਟ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ 

Punjab

ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ

ਫਰੀਦਕੋਟ ( ) 14 ਸਤੰਬਰ, 2024 – ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। 

ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ,ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 8 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ

ਵਿਖੇ 1 ਬੈਂਚ ਬਣਾਇਆ ਗਿਆ। ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ ।

ਇਸ ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ ਕਰਕੇ 13,57,37,855/-

ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 3399 ਕੇਸਾਂ ਵਿੱਚੋਂ 1487 ਕੇਸਾਂ ਦਾ ਨਿਪਟਾਰਾ

ਕਰਕੇ 479,057/- ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । 

ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ । 

ਇਸ ਮੌਕੇ  ਸੈਸ਼ਨਜ਼ ਜੱਜ  ਨੇ ਸੰਬੋਧਨ ਕਰਦਿਆਂ ਹੋਇਆ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ

ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ

ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ

ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ

ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ

ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ

ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ।

 ਇਸ ਤੋਂ ਇਲਾਵਾ ਫੈਮਲੀ ਕੋਰਟ ਵਿਖੇ ਇੱਕ ਵਕੀਲ ਦੇ ਵਿਆਹ ਦਾ ਕੇਸ ਵੀ ਸਾਹਮਣੇ ਆਇਆ ਜਿਸ ਵਿੱਚ ਉਨ੍ਹਾਂ ਦੇ ਨਾਲ ਉਨ੍ਹਾਂ ਪਹਿਲੀ ਪਤਨੀ ਜੋ ਕਿ ਇੱਕ ਵਕੀਲ ਹੈ, ਦਾ ਕੇਸ ਪਿਛਲੇ 6 ਸਾਲ ਤੋਂ ਲਟਕ ਰਿਹਾ ਸੀ । ਉਸ ਕੇਸ ਵਿੱਚ ਫੈਮਲੀ ਕੋਰਟ ਦੇ ਪ੍ਰਿੰਸੀਪਲ ਜੱਜ ਮਿਸ ਪਰਵੀਨ ਬਾਲੀ  ਦੇ ਯਤਨਾਂ ਸਦਕਾ ਅੱਜ ਇਨ੍ਹਾਂ ਪਾਰਟੀਆਂ ਵਿਚਕਾਰ ਆਪਸੀ ਤਕਰਾਰ ਖਤਮ ਕਰਕੇ ਉਨ੍ਹਾਂ ਦੇ ਸਾਰੇ ਕੇਸ ਜੋ ਕਿ ਇੱਕ ਦੂਜੇ ਖਿਲਾਫ ਕੀਤੇ ਹੋਏ ਸਨ ਉਨ੍ਹਾਂ ਨੂੰ ਖਤਮ ਕਰ ਦਿੱਤਾ ਗਿਆ । ਇਸ ਦੇ ਨਾਲ

ਹੀ ਸੀ. ਜੇ. ਐੱਮ. ਮਿਸ ਗੁਰਪ੍ਰੀਤ ਕੌਰ ਜੀਆਂ ਵੱਲੋਂ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਅੰਤ ਵਿੱਚ ਜੱਜ ਸਾਹਿਬਾਨ  ਨੇ ਲੋਕਾਂ ਨੂੰ ਸਬੰਧਨ ਕਰਦੇ ਹੋਏ ਕਿਹਾ ਕਿ

‘ ਝਗੜੇ ਮੁਕਾਉ ਪਿਆਰ ਵਧਾਉਂ’

ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ।

Latest News

Latest News

Leave a Reply

Your email address will not be published. Required fields are marked *