ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 6 ਦੀ ਮੌਤ, ਕਈ ਜ਼ਖਮੀ

ਰਾਸ਼ਟਰੀ

ਨਵੀਂ ਦਿੱਲੀ, 15 ਸਤੰਬਰ, ਦੇਸ਼ ਕਲਿੱਕ ਬਿਓਰੋ :


ਅੱਜ ਐਤਵਾਰ ਨੂੰ ਸਵੇਰੇ 4 ਵਜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਗੰਭੀਰ ਜਖਮੀ ਹੋ ਗਏ। ਇਹ ਹਾਦਸਾ ਰਾਜਸਥਾਨ ਦੇ ਬੂੰਦੀ ਵਿੱਚ ਵਾਪਰਿਆ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਅਣਪਛਾਤੇ ਵਾਹਨ ਨੇ ਈਕੋ ਗੱਡੀ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਦੋਂ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਿਡੋਲੀ ਥਾਣਾ ਖੇਤਰ ਦੇ ਜੈਪੁਰ ਨੈਸ਼ਨਲ ਹਾਈਵ ਦੀ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਇਹ ਘਟਨਾ ਸਵੇਰੇ ਕਰੀਬ 4.30 ਵਜੇ ਦੀ ਹੈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਜਦਕਿ ਜ਼ਖਮੀ ਹੋਏ ਤਿੰਨੇ ਲੋਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਫਿਲਹਾਲ ਪੁਲਿਸ ਵੱਲੋਂ ਈਕੋ ਗੱਡੀ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ। ਹਾਈਵੇਅ ‘ਤੇ ਲੱਗੇ ਕੈਮਰਿਆਂ ਅਤੇ ਟੋਲ ਪਲਾਜ਼ਿਆਂ ‘ਤੇ ਲੱਗੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *