ਭਲਕੇ ਮੁੱਖ ਮੰਤਰੀ 4.30 ਵਜੇ ਦੇ ਸਕਦੇ ਨੇ ਅਸਤੀਫਾ
ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ਤੋਂ ਬਾਅਦ ਹੁਣ ਮੁੱਖ ਮੰਤਰੀ ਚੁਣਨ ਦੀ ਤਿਆਰੀ ਚੱਲ ਰਹੀ ਹੈ। ਮੁੱਖ ਮੰਤਰੀ ਦੀ ਚੋਣ ਲਈ ਭਲਕੇ 17 ਸਤੰਬਰ ਮੰਗਲਵਾਰ ਨੂੰ 11.30 ਵਜੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਮ ਉਤੇ ਮੋਹਰ ਲਗ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਸੜਕ ’ਤੇ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 4 ਦੀ ਮੌਤ
ਅਰਵਿੰਦ ਕੇਜਰੀਵਾਲ ਵੱਲੋਂ ਉਪ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਅਰਵਿੰਦ ਕੇਜਰੀਵਾਲ ਭਲਕੇ ਸ਼ਾਮ 4.30 ਵਜੇ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੇਨਾ ਨੂੰ ਮਿਲਣਗੇ। ਕੇਜਰੀਵਾਲ ਆਪਣਾ ਅਸਤੀਫਾ ਉਪ ਰਾਜਪਾਲ ਨੂੰ ਸੌਂਪ ਸਕਦੇ ਹਨ। ਇਹ ਵੀ ਚਰਚਾ ਹੈ ਕਿ ਅਸਤੀਫੇ ਦੇ ਨਾਲ ਹੀ ਐਲਜੀ ਨੂੰ ਵਿਧਾਇਕ ਦਲ ਦੇ ਆਗੂ ਦਾ ਨਾਮ ਅਤੇ ਸਮਰਥਨ ਦੀ ਚਿੱਠੀ ਦਿੱਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਮੰਗਲਵਾਰ ਨੂੰ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ।
Published on: ਸਤੰਬਰ 16, 2024 12:32 ਬਾਃ ਦੁਃ