ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ


ਜਲੰਧਰ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਪੌਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਸੀ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਪੁਲਿਸ ਨੇ ਕਰੀਬ ਦਸ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਖੁਲਾਸਾ ਕੀਤਾ ਹੈ। ਫਿਲਹਾਲ ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਵੱਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵੱਲੋਂ ਇਹ ਸਾਰਾ ਨਸ਼ਾ ਸਰਹੱਦ ਪਾਰ ਤੋਂ ਲਿਆਂਦਾ ਜਾ ਰਿਹਾ ਸੀ। ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮ ਸਰਹੱਦ ‘ਤੇ ਕਿਹੜੇ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ।

Leave a Reply

Your email address will not be published. Required fields are marked *