ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਟ੍ਰਾਈਸਿਟੀ

ਮੋਹਾਲੀ, 14 ਸਤੰਬਰ, 2024: ਦੇਸ਼ ਕਲਿੱਕ ਬਿਓਰੋ

​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਮਿਤੀ 14.09.2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।
​ ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਜੀਤ ਅੱਤਰੀ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜਸ ਸ੍ਰੀ ਬਲਜਿੰਦਰ ਸਿੰਘ ਸਰਾ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਬਰਜਿੰਦਰ ਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਮਨਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜਨ), ਸ੍ਰੀਮਤੀ ਸ਼ਵੇਤਾ ਦਾਸ਼, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਅਭੇ ਰਾਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸਿ਼ਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਗੁਰਮੀਤ ਕੌਰ, ਚੇਅਰਮੈਨ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਸ੍ਰੀ ਅਰਜੁਨ ਗਰੇਵਾਲ, ਤਹਿਸੀਲਦਾਰ, ਐਸ.ਏ.ਐਸ. ਨਗਰ ਅਤੇ ਸ੍ਰੀ ਅਮਨਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਬਨੂੜ ਵਲੋਂ ਕੀਤੀ ਗਈ।
​ਇਸ ਤੋਂ ਇਲਾਵਾ ਸਬ-ਡਵੀਜ਼ਨ, ਡੇਰਾਬੱਸੀ ਵਿਖੇ 4 ਬੈਂਚ ਸ੍ਰੀ ਰਮੇਸ਼ ਕੁਮਾਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਮਨਜੋਤ ਕੌਰ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਹਿਮਾਂਸੂ਼ ਗੁਪਤਾ, ਐਸ.ਡੀ.ਐਮ. ਅਤੇ ਸ੍ਰੀ ਵਿਕਰਨ ਸਿੰਘ, ਤਹਿਸੀਲਦਾਰ, ਖਰੜ ਵਿਖੇ 5 ਬੈਂਚ ਸ੍ਰੀ ਗੁਰਮਹਿਤਾਬ ਸਿੰਘ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀਮਤੀ ਗੀਤਾ ਰਾਣੀ, ਸਿਵਲ ਜੱਜ (ਜੂਨੀਅਰ ਡਵੀਜਨ), ਸ੍ਰੀ ਰਾਕੇਸ਼ ਅਗਰਵਾਲ, ਤਹਿਸੀਲਦਾਰ ਅਤੇ ਸ੍ਰੀ ਰਘਬੀਰ ਸਿੰਘ, ਨਾਇਬ ਤਹਿਸੀਲਦਾਰ, ਮਾਜਰੀ ਦੀ ਅਗਵਾਈ ਵਿਚ ਗਠਤ ਕੀਤੇ ਗਏ।
​ ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਰੇ ਲਈ ਰੱਖੇ। ਜਿਲ੍ਹੇ ਅਤੇ ਸਬ-ਡਵੀਜ਼ਨਾਂ ਦੀਆਂ ਸਾਰੀਆਂ ਅਦਾਲਤਾਂ ਵੱਲੋਂ ਵੱਖ ਵੱਖ ਧਿਰਾਂ ਦੀ ਸਹਿਮਤੀ ਨਾਲ ਕੌਮੀ ਲੋਕ ਅਦਾਲਤ ਵਿਚ ਕੇਸ ਰਾਜ਼ੀਨਾਮੇ ਲਈ ਰੱਖੇ ਗਏ ਅਤੇ ਇਨ੍ਹਾਂ ਦਾ ਨਿਪਟਾਰਾ ਕਰਵਾਇਆ ਗਿਆ। ਇਸ ਕੌਮੀ ਲੋਕ ਅਦਾਲਤ ਦੀ ਸਫਲਤਾ ਲਈ ਸ਼੍ਰੀ ਅਤੁਲ ਕਸਾਨਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਵਲੋਂ ਸਮੇਂ-ਸਮੇਂ ਤੇ ਵੱਖ-ਵੱਖ ਮੀਟਿੰਗਾਂ ਬੁਲਾਈਆਂ ਗਈਆਂ ਸਨ, ਜਿਸ ਵਿੱਚ ਸਾਰੇ ਜੱਜ ਸਹਿਬਾਨਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਉਤਸ਼ਾਹਿਤ ਕੀਤਾ ਗਿਆ। ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਜਿਵੇਂ ਕਿ ਬੈਂਕ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਆਦਿ ਨੂੰ ਇਸ ਕੌਮੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਹਨ੍ਹਾਂ ਨੂੰ ਦੱਸਿਆ ਗਿਆ ਕਿ ਜੋ ਵੀ ਕੇਸ ਰਾਜ਼ੀਨਾਮੇ ਦੇ ਅਧਾਰ ਤੇ ਨਿਪਟਾਏ ਜਾ ਸਕਦੇ ਹਨ, ਉਹ ਇਸ ਕੌਮੀ ਲੋਕ ਅਦਾਲਤ ਵਿਚ ਲਗਾਏ ਜਾਣ।
​ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 17277 ਕੇਸ ਨਿਪਟਾਰੇ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 14925 ਕੇਸਾਂ ਦਾ ਨਿਪਟਾਰਾ ਕਰਕੇ ਕੁੱਲ 4411055312/-ਕੀਮਤ ਦੇ ਅਵਾਰਡ ਪਾਸ ਕੀਤੇ ਗਏ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।