ਗੁਰਦਾਸਪੁਰ: 17 ਸਤੰਬਰ, ਨਰੇਸ਼ ਕੁਮਾਰ
ਗੁਰਦਾਸਪੁਰ ਦੇ ਪਿੰਡ ਸਿਹੋਵਾਲ ‘ਚ ਸੋਮਵਾਰ ਨੂੰ 18 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦਾ ਭੇਤ ਸੁਲਝਾਉਂਦੇ ਹੋਏ ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਨੌਜਵਾਨ ਦਾ ਕਤਲ ਕਰਨ ਵਾਲਾ ਵਿਅਕਤੀ ਕੋਈ ਹੋਰ ਨਹੀਂ ਸਗੋਂ ਮ੍ਰਿਤਕ ਦੇ ਚਾਚੇ ਦੀ ਲੜਕੀ ਸੀ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਨੌਜਵਾਨ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਰਜਬਾਹਾ ਨੇੜੇ ਸੁੱਟ ਦਿੱਤੀ ਅਤੇ ਫਰਾਰ ਹੋ ਗਏ।
ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਵਾਸੀ ਪਿੰਡ ਦਾਖਲਾ ਵਜੋਂ ਹੋਈ ਹੈ। ਬੋਰੀ ਖੋਲ੍ਹ ਕੇ ਜਦੋਂ ਲਾਸ਼ ਦੀ ਜਾਂਚ ਕੀਤੀ ਤਾਂ ਸਿਰ ਦੇ ਪਿਛਲੇ ਪਾਸੇ ਸੱਟ ਦੇ ਨਿਸ਼ਾਨ ਸਨ।ਐਸਪੀ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਲੱਕੜ ਆਦਿ ਬਰਾਮਦ ਕੀਤੀ ਹੈ। ਲੜਕੀ ਨੇ ਦੱਸਿਆ ਕਿ ਉਸ ਦੇ ਚਚੇਰੇ ਭਰਾ ਦੀ ਉਸ ‘ਤੇ ਬੁਰੀ ਨਜ਼ਰ ਸੀ, ਇਸ ਲਈ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ।
Published on: ਸਤੰਬਰ 17, 2024 2:51 ਬਾਃ ਦੁਃ