ਰਾਜਪਾਲ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ

ਪੰਜਾਬ


ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ।ਇਸ ਮਨਜ਼ੂਰੀ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ।
ਪੰਜਾਬ ਪੰਚਾਇਤੀ ਰਾਜ ਸੋਧ ਬਿੱਲ ਨੂੰ ਸਦਨ ਵਿੱਚ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸ ਪ੍ਰਸਤਾਵ ਨੂੰ ਪਾਸ ਕਰਨ ਪਿੱਛੇ ਵਿਚਾਰ ਇਹ ਹੈ ਕਿ ਪਿੰਡ ਦਾ ਸਰਪੰਚ ਪਾਰਟੀ ਦਾ ਨਹੀਂ ਸਗੋਂ ਪਿੰਡ ਦਾ ਹੋਣਾ ਚਾਹੀਦਾ ਹੈ। ਪਿੰਡਾਂ ਵਿੱਚ ਲੜਾਈਆਂ ਬੰਦ ਹੋਣੀਆਂ ਚਾਹੀਦੀਆਂ ਹਨ। ਹਾਲਾਂਕਿ ਉਨ੍ਹਾਂ ਸਦਨ ‘ਚ ਦੱਸਿਆ ਸੀ ਕਿ 2018 ‘ਚ ਵੀ ਕਿਸੇ ਵਿਅਕਤੀ ਨੇ ਪਾਰਟੀ ਦੇ ਚੋਣ ਨਿਸ਼ਾਨ ‘ਤੇ ਪੰਚਾਇਤੀ ਚੋਣ ਨਹੀਂ ਲੜੀ ਸੀ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡ ਨੂੰ 5 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਟੇਡੀਅਮ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।