ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਦੇਣਗੇ ਅਸਤੀਫਾ
ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਅਰਵਿੰਦ ਕੇਜਰੀਵਾਲ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੇ ਸਵੇਰੇ 11 ਵਜੇ ਮੁੱਖ ਮੰਤਰੀ ਹਾਊਸ ‘ਚ ਵਿਧਾਇਕ ਦਲ ਦੀ ਬੈਠਕ ਬੁਲਾਈ ਹੈ। ਇਸ ਵਿੱਚ ਨਵੇਂ ਸੀਐਮ ਦਾ ਨਾਮ ਤੈਅ ਕੀਤਾ ਜਾਵੇਗਾ। ਸ਼ਾਮ 4:30 ਵਜੇ ਉਹ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੂੰ ਮਿਲਣਗੇ ਅਤੇ ਆਪਣਾ ਅਸਤੀਫ਼ਾ ਸੌਂਪਣਗੇ।
LG ਨਾਲ ਮੁਲਾਕਾਤ ਦੌਰਾਨ ਕੇਜਰੀਵਾਲ ਦਿੱਲੀ ਦੇ ਨਵੇਂ ਮੁੱਖ ਮੰਤਰੀ ਦਾ ਨਾਂ ਵੀ ਸੌਂਪਣਗੇ। ਸੂਤਰਾਂ ਮੁਤਾਬਕ ਆਤਿਸ਼ੀ, ਕੈਲਾਸ਼ ਗਹਿਲੋਤ, ਗੋਪਾਲ ਰਾਏ ਅਤੇ ਸੁਨੀਤਾ ਕੇਜਰੀਵਾਲ ‘ਚੋਂ ਕੋਈ ਵੀ ਦਿੱਲੀ ਦਾ ਅਗਲਾ ਮੁੱਖ ਮੰਤਰੀ ਬਣ ਸਕਦਾ ਹੈ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ।
Published on: ਸਤੰਬਰ 17, 2024 5:30 ਪੂਃ ਦੁਃ