ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪਰਾਜਪਾਲ ਨੂੰ ਸੌਂਪਿਆ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ। ਬੀਤੇ ਕੱਲ੍ਹ ਉਨ੍ਹਾਂ ਵੱਲੋਂ ਉਪ ਰਾਜਪਾਲ ਤੋਂ ਸਮਾਂ ਮੰਗਿਆ ਗਿਆ ਸੀ, ਜੋ ਅੱਜ ਸ਼ਾਮ 4.30 ਵਜੇ ਦਾ ਮਿਲਿਆ ਸੀ। ਅੱਜ ਮੁੱਖ ਮੰਤਰੀ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।
ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਤਿਸ਼ੀ ਨੂੰ ਮੁੱਖ ਮੰਤਰੀ ਦੇ ਲਈ ਚੁਣਿਆ ਗਿਆ ਹੈ।
Published on: ਸਤੰਬਰ 17, 2024 11:53 ਪੂਃ ਦੁਃ