ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।
ਸ਼ਾਮ 4:30 ਵਜੇ, ਕੇਜਰੀਵਾਲ ਉਪ ਰਾਜਪਾਲ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪਣਗੇ ਅਤੇ ਨਵੇਂ ਮੁੱਖ ਮੰਤਰੀ ਦਾ ਨਾਮ ਦੇਣਗੇ। ਨਵੇਂ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ
Published on: ਸਤੰਬਰ 17, 2024 7:27 ਪੂਃ ਦੁਃ