ਬਠਿੰਡਾ, 17 ਸਤੰਬਰ, ਦੇਸ਼ ਕਲਿਕ ਬਿਊਰੋ :
ਬਠਿੰਡਾ ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਪੁੱਤਰ ਨੇ ਆਪਣੇ ਪਿਤਾ ਨੂੰ ਸੌਂਦੇ ਸਮੇਂ ਕੁਹਾੜੀ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਪਿੰਡ ਨਾਥਪੁਰਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਨੇ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਬੇਟੇ ਦੀ ਕੁੱਟਮਾਰ ਕੀਤੀ ਸੀ। ਇਸ ਲੜਾਈ ਤੋਂ ਗੁੱਸੇ ‘ਚ ਆ ਕੇ ਸੁਖਦੀਪ ਸਿੰਘ ਨੇ ਗੂੜ੍ਹੀ ਨੀਂਦ ਸੁੱਤੇ ਪਏ ਪਰਮਿੰਦਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਸਿਰ ‘ਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਨਥਾਣਾ ਪੁਲਸ ਨੇ ਅੱਜ ਮੰਗਲਵਾਰ ਸਵੇਰੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਮੁਲਜ਼ਮ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ।
Published on: ਸਤੰਬਰ 17, 2024 7:31 ਪੂਃ ਦੁਃ