ਅਗਲੇ 7 ਦਿਨਾਂ ਵਿੱਚ ਕੇਜਰੀਵਾਲ ਛੱਡਣਗੇ ਸਰਕਾਰੀ ਨਿਵਾਸ

ਰਾਸ਼ਟਰੀ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ ਅਗਲੇ 7 ਦਿਨਾਂ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਛੱਡ ਦੇਣਗੇ। 

ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਘਰ ਖਾਲੀ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਹੁੰਦਾ ਹੈ ਪਰ ਕੇਜਰੀਵਾਲ ਇਹ ਸਮਾਂ ਨਹੀਂ ਲੈਣਾ ਚਾਹੁੰਦੇ। ਇਸ ਲਈ ਉਹ 7 ਦਿਨਾਂ ਦੇ ਅੰਦਰ ਇਸ ਨੂੰ ਖਾਲੀ ਕਰ ਦੇਣਗੇ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਮੀਡੀਆ ਨੂੰ ਇਹ ਜਾਣਕਾਰੀ ਦਿੱਤੀ। 

ਸੰਜੇ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਹੁਣ ਸਿਰਫ ਵਿਧਾਇਕ ਰਹਿ ਗਏ ਹਨ। ਅਜਿਹੇ ‘ਚ ਉਨ੍ਹਾਂ ਨੂੰ ਸਿਰਫ ਸਰਕਾਰੀ ਸੇਵਾਵਾਂ, ਤਨਖਾਹ ਅਤੇ ਭੱਤੇ ਹੀ ਮਿਲਣਗੇ ਜਿਵੇਂ ਕਿ ਉਨ੍ਹਾਂ ਨੂੰ ਵਿਧਾਇਕ ਵਜੋਂ ਮਿਲਦਾ ਹੈ। 

Published on: ਸਤੰਬਰ 18, 2024 11:49 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।