ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਨੂੰ ਦਿੱਤੀ ਧਮਕੀ, ਕਰੋੜਾਂ ਦੀ ਫ਼ਿਰੌਤੀ ਮੰਗੀ

ਪੰਜਾਬ


ਮੋਹਾਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :
ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਮੋਹਾਲੀ ਦੇ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਦੂਜੇ ਨੂੰ ਆਪਣੇ ਕਾਰੋਬਾਰ ‘ਚ ਭਾਈਵਾਲ ਬਣਾਉਣ ਦੀ ਧਮਕੀ ਦਿੱਤੀ ਹੈ। ਇਸ ਲਈ ਦੋਵਾਂ ਨੂੰ ਵਟਸਐਪ ਕਾਲ ਆਈ ਸੀ। ਪੁਲਿਸ ਨੂੰ ਸ਼ਿਕਾਇਤ ਨਾ ਕਰਨ ਦੀ ਧਮਕੀ ਵੀ ਦਿੱਤੀ ਗਈ। ਕਾਰੋਬਾਰੀ ਦੀ ਸ਼ਿਕਾਇਤ ’ਤੇ ਥਾਣਾ ਸੋਹਾਣਾ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
ਸੈਕਟਰ-91 ਵਾਸੀ ਵਿਅਕਤੀ ਨੇ ਪੁਲੀਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਹ ਮੈਡੀਕਲ ਫੈਕਟਰੀ ਦਾ ਮਾਲਕ ਹੈ। ਬੀਤੇ ਸਮੇਂ ਦੁਪਹਿਰ 3 ਵਜੇ ਦੇ ਕਰੀਬ ਉਸ ਨੂੰ ਵਿਦੇਸ਼ੀ ਨੰਬਰ ਤੋਂ ਉਸ ਦੇ ਫੋਨ ‘ਤੇ ਵਟਸਐਪ ‘ਤੇ ਕਾਲ ਆਈ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ। ਆਪਣੇ ਕਾਰੋਬਾਰੀ ਵਿਚ ਆਪਣਾ ਹਿੱਸਾ ਨਿਵੇਸ਼ ਕਰਨ ਲਈ ਵੀ ਕਿਹਾ। ਕਿਹਾ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੁਹਾਡੇ ਪਰਿਵਾਰ ਦਾ ਭਾਰੀ ਨੁਕਸਾਨ ਹੋਵੇਗਾ।
ਇਸੇ ਤਰ੍ਹਾਂ ਸੈਕਟਰ-78 ਦੇ ਪ੍ਰਾਪਰਟੀ ਡੀਲਰ ਨੂੰ ਵੀ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦੱਸੀ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਪ੍ਰਾਪਰਟੀ ਡੀਲਰ ਨੇ ਵੀ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।