ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ
ਹਰਿਆਣਾ ਵਿਧਾਨ ਸਭਾ ਚੋਣਾ ਲਈ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਚੋਣ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ਚੋਣ ਮਨੋਰਥ ਪੱਤਰ ਵਿੱਚ 7 ਵਾਅਦੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਨਣ ‘ਤੇ ਰਾਜ ਦੀਆਂ ਮਹਿਲਾਵਾਂ ਨੂੰ 2000 ਰੁਪਏ ਮਹੀਨਾ ਵਿਤੀ ਸਹਾਇਤਾ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ ਕੇ 6 ਹਜ਼ਾਰ ਰੁਪਏ ਮਹੀਨਾ ਕੀਤੀ ਜਾਵੇਗੀ। MSP ਗਰੰਟੀ ਕਾਨੂੰਨ ਅਤੇ 300 ਯੂਨਿਟ ਬਿਜਲੀ ਫਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ 2 ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ।
ਚੋਣ ਮਨੋਰਥ ਪੱਤਰ ਜਾਰੀ ਕਰਨ ਸਮੇਂ ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ, ਸਾਬਕਾ ਸੀਐਮ ਭੂਪੇਂਦਰ ਹੁੱਡਾ ਅਤੇ ਸਾਬਕਾ ਵਿਧਾਇਕ ਗੀਤਾ ਭੁੱਕਲ ਮੌਜੂਦ ਸਨ।ਇਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਹਰਿਆਣਾ ਦੇ ਆਬਜ਼ਰਵਰ, ਰਾਜਸਥਾਨ ਦੇ ਸਾਬਕਾ ਸੀਐਮ ਅਸ਼ੋਕ ਗਹਿਲੋਤ, ਅਜੈ ਮਾਕਨ, ਪੰਜਾਬ ਤੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ।