ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ ਅੱਜ ਦੁਪਹਿਰ ਤੋਂ ਮੌਸਮ ਬਦਲ ਜਾਵੇਗਾ। ਤਾਪਮਾਨ ਵੀ ਵਧੇਗਾ।
ਲੁਧਿਆਣਾ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।ਚੰਡੀਗੜ੍ਹ ‘ਚ ਤਾਪਮਾਨ 31.8 ਡਿਗਰੀ ਤੱਕ ਪਹੁੰਚ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਚੰਡੀਗੜ੍ਹ ‘ਚ ਸਵੇਰੇ 9 ਵਜੇ ਤੱਕ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ‘ਚ ਬੁੱਧਵਾਰ ਨੂੰ ਸਿਰਫ ਪਠਾਨਕੋਟ ‘ਚ 1.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਹੋਰ ਕਿਸੇ ਵੀ ਥਾਂ ‘ਤੇ ਮੀਂਹ ਨਹੀਂ ਪਿਆ ਹੈ। ਪੰਜਾਬ ਵਿੱਚ 1 ਸਤੰਬਰ ਤੋਂ ਹੁਣ ਤੱਕ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜੋ ਕਿ ਆਮ ਨਾਲੋਂ 36 ਫੀਸਦੀ ਘੱਟ ਹੈ।
ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ