ਮੋਹਾਲੀ: ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 20 ਅਤੇ 21 ਸਤੰਬਰ ਨੂੰ

Punjab

ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,
ਐਸ.ਏ.ਐਸ ਨਗਰ ਵੱਲੋਂ ਮਿਤੀ 20 ਸਤੰਬਰ (ਸ਼ੁੱਕਰਵਾਰ) ਅਤੇ ਮਿਤੀ 21 ਸਤੰਬਰ (ਸ਼ਨੀਵਾਰ) ਨੂੰ ਪਲੇਸਮੈਂਟ ਕੈਂਪ ਦਾ
ਆਯੋਜਨ ਡੀ-ਮਾਰਟ ਬਨੂੰੜ (D-Mart Banur) ਅਤੇ ਡੀ-ਮਾਰਟ ਜ਼ੀਰਕਪੁਰ (D-Mart Zirakpur) ਦੇ ਸਟੋਰ ਵਿਖੇ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ: 12ਵੀਂ ਪਾਸ ਲਈ ਨਿਕਲੀਆਂ ਸਰਕਾਰੀ ਨੌਕਰੀਆਂ, ਅਪਲਾਈ ਕਰਨ ਲਈ ਕੱਲ੍ਹ ਦਾ ਦਿਨ ਬਾਕੀ

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ
ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 20 ਸਤੰਬਰ
(ਸ਼ੁੱਕਰਵਾਰ) ਅਤੇ ਮਿਤੀ 21 ਸਤੰਬਰ (ਸ਼ਨੀਵਾਰ) ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ
ਭਲਕੇ ਲੱਗਣ ਵਾਲੇ ਕੈਂਪ ਵਿੱਚ ਕੈਸ਼ੀਅਰ, ਪਿਕਰ, ਪੈਕਰ (Cashier, Picker, Packer) ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਕਤ ਕੈਂਪ ਵਿੱਚ ਡੀ-ਮਾਰਟ (D-Mart) ਦੇ ਸਟੋਰ ਵਿੱਚ ਹੀ ਸਵੇਰੇ 11:00 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 26 ਸਾਲ
ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੁਏਸ਼ਨ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ
ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣਾ ਆਧਾਰ ਕਾਰਡ ਅਤੇ ਪੈਨ ਕਾਰਡ,
ਰੀਜ਼ੀਊਮ ਅਤੇ ਬੈਂਕ ਡੀਟੇਲ (ਕੈਂਸਲ ਚੈੱਕ ਅਤੇ ਪਾਸਬੁੱਕ ਕਾਪੀ) (Resume and Bank Details (cancel cheque or passbook copy)) ਨਾਲ ਲਿਆਉਣ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

Leave a Reply

Your email address will not be published. Required fields are marked *