ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ

ਪੰਜਾਬ ਰਾਸ਼ਟਰੀ

12 ਕਰੋੜ ਦੇ ਹੀਰੇ, 7 ਕਰੋੜ ਦੇ ਸੋਨੇ ਦੇ ਗਹਿਣੇ ਤੇ 1 ਕਰੋੜ ਰੁਪਏ ਦੀ ਨਕਦੀ ਬਰਾਮਦ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :
ਈਡੀ ਨੇ ਲਗਜ਼ਰੀ ਫਲੈਟ ਬਣਾਉਣ ਵਾਲੀ ਕੰਪਨੀ ਨਾਲ ਜੁੜੇ ਇੱਕ ਪ੍ਰੋਜੈਕਟ ਵਿੱਚ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਸਥਿਤ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਗੈਂਗਸਟਰਾਂ ਤੇ ਪੰਜਾਬ ਪੁਲਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ


ਪਿਛਲੇ ਦੋ ਦਿਨਾਂ ‘ਚ ਈਡੀ ਨੇ ਚੰਡੀਗੜ੍ਹ ਸਮੇਤ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਦਿੱਲੀ, ਮੇਰਠ, ਨੋਇਡਾ ਵਿੱਚ ਹੋਈ। ਇਸ ਦੌਰਾਨ ਪ੍ਰਾਜੈਕਟ ਨਾਲ ਜੁੜੇ ਹਰ ਵਿਅਕਤੀ ਦੀ ਜਾਇਦਾਦ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਕਰੀਬ 300 ਕਰੋੜ ਰੁਪਏ ਦਾ ਘਪਲਾ ਹੈ।ਇਸ ਮਾਮਲੇ ਵਿੱਚ ਈਡੀ ਨੇ ਪਹਿਲਾਂ ਹੀ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

Published on: ਸਤੰਬਰ 19, 2024 3:47 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।