ਸੁਖਬੀਰ ਬਾਦਲ ਦੀਆਂ ਕਈ ਬੱਸਾਂ ਸਮੇਤ 600 ਪਰਮਿਟ ਰੱਦ

ਪੰਜਾਬ


ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ:
ਪੰਜਾਬ ‘ਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਗਏ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਰੀ ਖੇਡ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਅਤੇ ਫਿਰ ਕਾਂਗਰਸ ਸਰਕਾਰ ਵੇਲੇ ਹੋਈ ਸੀ। ਇਨ੍ਹਾਂ ਪਰਮਿਟਾਂ ਦਾ ਕੋਈ ਸਿਰ-ਪੈਰ ਨਹੀਂ ਸੀ।ਕਈ ਵੱਡੀਆਂ ਟਰਾਂਸਪੋਰਟਾਂ ਇਸ ਵਿੱਚ ਸ਼ਾਮਲ ਸਨ, ਜਿਨ੍ਹਾਂ ਲਈ ਪਰਮਿਟ ਜਾਰੀ ਕੀਤੇ ਗਏ ਸਨ। ਉਨ੍ਹਾਂ ਕੁਝ ਟਰਾਂਸਪੋਰਟਰਾਂ ਦੇ ਨਾਂ ਵੀ ਲਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਰੀਬ 30 ਫੀਸਦੀ ਪਰਮਿਟ ਰੱਦ ਕਰ ਦਿੱਤੇ ਗਏ ਹਨ, ਜੋ ਕਿ ਗੈਰ-ਕਾਨੂੰਨੀ ਸਨ।

Latest News

Latest News

Leave a Reply

Your email address will not be published. Required fields are marked *