ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

Punjab


ਚੰਡੀਗੜ੍ਹ, 20 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। 25 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਅੱਜ ਸ਼ੁੱਕਰਵਾਰ ਨੂੰ 7 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ।
ਪਿਛਲੇ 2 ਦਿਨਾਂ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ।ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.8 ਡਿਗਰੀ ਘੱਟ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ।
ਇਸ ਮਾਨਸੂਨ ਸੀਜ਼ਨ ਵਿੱਚ 1 ਜੂਨ ਤੋਂ 19 ਸਤੰਬਰ ਤੱਕ ਸੂਬੇ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਫਰੀਦਕੋਟ ਅਤੇ ਪਠਾਨਕੋਟ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ। ਜਦੋਂ ਕਿ ਹੋਰ ਥਾਵਾਂ ‘ਤੇ ਘੱਟ ਮੀਂਹ ਪਿਆ ਹੈ। ਬਾਰਸ਼ ਦਾ ਇਹ ਅੰਤਰ 15 ਫੀਸਦੀ ਤੋਂ 60 ਫੀਸਦੀ ਤੱਕ ਰਿਹਾ ਹੈ।
ਸੂਬੇ ‘ਚ ਪਹਿਲੀ ਸਤੰਬਰ ਤੋਂ ਹੁਣ ਤੱਕ 36 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਸਮੇਂ ਔਸਤ ਵਰਖਾ 54.9 ਮਿਲੀਮੀਟਰ ਹੁੰਦੀ ਹੈ। ਜਦੋਂ ਕਿ 35 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।