ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲਿਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਰੇ ਕਾਰਵਾਈ- ਐਡਵੋਕੇਟ ਧਾਮੀ

ਪੰਜਾਬ

ਅੰਮ੍ਰਿਤਸਰ, 20 ਸਤੰਬਰ- ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲਿਸ ਚੌਕੀਂ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ ’ਤੇ ਸਿੱਖ ਨੌਜਵਾਨ ਸ. ਜਸਦੀਪ ਸਿੰਘ ਦੇ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਦਿਆਂ ਪੁਲਿਸ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ ’ਤੇ ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਤੇ ਗੈਰ-ਜ਼ੁੰਮੇਵਰਾਨਾ ਹਰਕਤ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅੰਦਰ ਘੱਟਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ਨਾਲ ਨਫਤਰੀ ਵਤੀਰੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੁਝ ਫ਼ਿਰਕੂ ਮਾਨਸਿਕਤਾ ਵਾਲੇ ਲੋਕ ਅਜਿਹੀਆਂ ਹਰਕਤਾਂ ਕਰਕੇ ਸਮਾਜਿਕ ਭਾਈਚਾਰੇ ਨੂੰ ਵੀ ਸੱਟ ਮਾਰਦੇ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਦੀ ਰਖਵਾਲੀ ਕਰਨਾ ਹੈ, ਪਰ ਜਦੋਂ ਕੋਈ ਪੁਲਿਸ ਅਧਿਕਾਰੀ ਜਾਣ ਬੁੱਝ ਕੇ ਇੱਕ ਖਾਸ ਭਾਈਚਾਰੇ ਦੇ ਨੌਜਵਾਨ ਨਾਲ ਗ਼ਲਤ ਤਰੀਕੇ ਪੇਸ਼ ਆਉਂਦਾ ਹੈ ਤਾਂ ਇਹ ਹੋਰ ਵੀ ਮੰਦਭਾਗਾ ਹੈ। ਐਡਵੋਕੇਟ ਧਾਮੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਬੰਧਤ ਪੁਲਿਸ ਅਧਿਕਾਰੀ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।

Latest News

Latest News

Leave a Reply

Your email address will not be published. Required fields are marked *