ਅੰਮ੍ਰਿਤਸਰ, 22 ਸਤੰਬਰ, ਦੇਸ਼ ਕਲਿੱਕ ਬੱਓਰੋ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਉਹਨਾਂ ਉੱਪਰ ਲਾਏ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਨੂੰ ਵਧਾਉਣ ਅਤੇ ਨਜ਼ਰਬੰਦੀ ਦੀ ਮਿਆਦ ਵਧਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾ ਜਵਾਬ ਦਿੰਦੇ ਹੋਏ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਦੀ ਰਿਹਾਈ ਮੁੱਖ ਮੰਤਰੀ ਲਈ ਖ਼ਤਰਾ ਹੈ। ਸਰਕਾਰ ਨੇ ਅਦਾਲਤ ਸਾਹਮਣੇ ਕਿਹਾ ਕਿ ਥਾਣੇ ‘ਤੇ ਹਮਲੇ ਤੋਂ ਬਾਅਦ ਇੱਕ ਵੀਡੀਓ ਬਣਾਈ ਗਈ ਸੀ ਜਿਸ ਵਿੱਚ ਸੀਐਮ ਮਾਨ ਦੀ ਹਾਲਤ ਬੇਅੰਤ ਸਿੰਘ ਵਰਗੀ ਕਰਨ ਦੀ ਗੱਲ ਦੱਸੀ ਗਈ ਸੀ। ਵੀਡੀਓ ‘ਚ ਕਿਹਾ ਗਿਆ ਸੀ ਕਿ ਭਗਵੰਤ ਮਾਨ ਬੇਅੰਤ ਸਿੰਘ ਦੇ ਰਾਹ ਤੇ ਨਾਂ ਚੱਲਣ, ਨਹੀਂ ਤਾਂ ਉਹਨਾਂ ਦਾ ਹਸ਼ਰ ਵੀ ਬੇਅੰਤ ਸਿੰਘ ਵਰਗਾ ਹੋਵੇਗਾ।