ਬੈਰੂਤ, 23 ਸਤੰਬਰ, ਦੇਸ਼ ਕਲਿਕ ਬਿਊਰੋ :
ਇਜ਼ਰਾਈਲ ਨੇ ਅੱਜ ਸੋਮਵਾਰ ਨੂੰ ਲੇਬਨਾਨ ‘ਚ ਕਰੀਬ 300 ਥਾਵਾਂ ‘ਤੇ ਹਵਾਈ ਹਮਲੇ ਕੀਤੇ। ਅਲਜਜ਼ੀਰਾ ਨੇ ਲੇਬਨਾਨ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਹਮਲੇ ‘ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 400 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਲੇਬਨਾਨ ਵਿੱਚ ਸਕੂਲ ਦੋ ਦਿਨਾਂ ਲਈ ਬੰਦ ਕਰ ਦਿੱਤੇ ਗਏ ਹਨ।
ਹਮਲੇ ਤੋਂ ਪਹਿਲਾਂ, ਇਜ਼ਰਾਈਲੀ ਫੌਜ ਨੇ ਹਿਜ਼ਬੁੱਲਾ ਦੇ ਠਿਕਾਣਿਆਂ ਨੇੜੇ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਆਪਣੇ ਘਰ ਛੱਡਣ ਦੀ ਚੇਤਾਵਨੀ ਦਿੱਤੀ ਸੀ। ਟਾਈਮਜ਼ ਆਫ਼ ਇਜ਼ਰਾਈਲ ਦੇ ਅਨੁਸਾਰ, IDF ਦੇ ਬੁਲਾਰੇ ਰੀਅਰ ਐਡਮਿਰਲ ਡੇਨੀਅਲ ਹਾਗਾਰੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ।