ਪੰਜਾਬ ਦੇ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪੰਜਾਬ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਮੰਤਰੀ ਮੰਡਲ ਵਿੱਚ ਨਵੇਂ ਮੰਤਰੀਆਂ ਨੇ ਅੱਜ ਰਾਜ ਭਵਨ ਵਿਖੇ ਸਹੁੰਚ ਚੁੱਕ ਲਈ। ਅੱਜ 5 ਮੰਤਰੀਆਂ ਨੇ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਮੰਤਰੀ ਵਜੋਂ ਸਹੁੰ ਚੁੱਕੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਹਾਜ਼ਰ ਸਨ। ਅੱਜ ਇਨ੍ਹਾਂ ਮੰਤਰੀਆਂ ਦੀ ਸਹੁੰ ਚੁੱਕਣ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਦੀ ਗਿਣਤੀ 16 ਹੋ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।