ਮੋਹਾਲੀ, 23 ਸਤੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਇਕ ਸਕੂਲ ‘ਚ 12ਵੀਂ ਜਮਾਤ ਦਾ ਵਿਦਿਆਰਥੀ ਕਲਾਸ ਰੂਮ ‘ਚ ਅਚਾਨਕ ਡਿੱਗ ਗਿਆ। ਇਸ ਤੋਂ ਬਾਅਦ ਉਹ ਬੇਹੋਸ਼ ਹੋ ਗਿਆ। ਜਦੋਂ ਵਿਦਿਆਰਥੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਵਿਦਿਆਰਥੀ ਦੀ ਪਛਾਣ ਪਰਮਦੀਪ ਸਿੰਘ ਪਿੰਡ ਭੁੱਡਾ ਜ਼ੀਰਕਪੁਰ ਵਜੋਂ ਹੋਈ ਹੈ। ਇਹ ਘਟਨਾ ਦੁਪਹਿਰ 12 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਪਰਮਦੀਪ ਆਪਣੀ ਜਮਾਤ ਵਿੱਚ ਮੌਜੂਦ ਸੀ। ਉਸਦੇ ਪਰਿਵਾਰ ਵਿੱਚ ਉਸਦੀ ਇੱਕ ਵੱਡੀ ਭੈਣ ਹੈ।ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਨੇ ਦੱਸਿਆ ਕਿ ਵਿਦਿਆਰਥੀ ਖੜ੍ਹੇ-ਖੜ੍ਹੇ ਅਚਾਨਕ ਡਿੱਗ ਗਿਆ। ਜਲਦੀ ਹੀ, ਉਸ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਅਤੇ ਡਾਕਟਰੀ ਸਹਾਇਤਾ ਲਈ ਹਸਪਤਾਲ ਭੇਜ ਦਿੱਤਾ ਗਿਆ।
ਸਕੂਲ ‘ਚ ਪਰਮਦੀਪ ਬਾਰੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਕੋਈ ਵੀ ਸਮੱਸਿਆ ਬਾਰੇ ਪਹਿਲਾਂ ਤੋਂ ਜਾਣਕਾਰੀ ਨਹੀਂ ਸੀ, ਜਿਸ ਕਾਰਨ ਵਿਦਿਆਰਥੀ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ।ਉਹ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਅਤੇ ਹੋਣਹਾਰ ਸੀ, ਜਿਸ ਨੂੰ ਸਾਰੇ ਅਧਿਆਪਕ ਅਤੇ ਵਿਦਿਆਰਥੀ ਦੁਆਰਾ ਪਸੰਦ ਕੀਤਾ ਜਾਂਦਾ ਸੀ।
Published on: ਸਤੰਬਰ 23, 2024 12:20 ਬਾਃ ਦੁਃ