ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ

ਪੰਜਾਬ

ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :

ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ: ਫੈਂਸੀ ਨੰਬਰ ਦੇ ਸ਼ੌਕੀਨ ਨੇ ਖਰੀਦਿਆ 0001 ਨੰਬਰ 16.50 ਲੱਖ ‘ਚ


ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਸੋਕੇ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਪੰਜਾਬ ਵਿੱਚ 1 ਤੋਂ 24 ਸਤੰਬਰ ਤੱਕ ਆਮ ਨਾਲੋਂ 48 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਚੰਡੀਗੜ੍ਹ ਵਿੱਚ ਇਨ੍ਹਾਂ ਦਿਨਾਂ ਦੌਰਾਨ ਸਿਰਫ 8 ਫੀਸਦੀ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ਵਿੱਚ ਹੁਣ ਤੱਕ 114.5 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ।

Leave a Reply

Your email address will not be published. Required fields are marked *