ਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀ
ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਉਨ੍ਹਾਂ ਦੇ ਕੱਪੜਿਆਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਏ ਹੰਗਾਮੇ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੋਟਿਸ ਲਿਆ ਹੈ।
ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ। ਨਾਲ ਹੀ ਕਿਹਾ ਕਿ ਮੈਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਨਸਾਫ਼ ਕੀਤਾ ਜਾਵੇਗਾ।ਦੂਜੇ ਪਾਸੇ ਸਾਬਕਾ ਕੇਂਦਰੀ ਮੰਤਰੀ ਸ਼ਸ਼ੀ ਥਰੂਰ ਅਤੇ ਕਰੁਣਾ ਨੰਦੀ ਵੀ ਇਸ ਮਾਮਲੇ ਨੂੰ ਲੈ ਕੇ ਅੱਗੇ ਆਏ ਹਨ।ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਤੋਂ ਇਸ ਸਬੰਧੀ ਰਿਪੋਰਟ ਮੰਗੀ ਹੈ। ਨਾਲ ਹੀ ਕਿਹਾ ਕਿ ਮੈਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਨਸਾਫ਼ ਕੀਤਾ ਜਾਵੇਗਾ।
ਸਿੱਖਿਆ ਮੰਤਰੀ ਨੇ ਮੰਗਲਵਾਰ ਰਾਤ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾਈ ਸੀ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਚੇਰੀ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਚੱਲ ਰਹੇ ਧਰਨੇ ਸਬੰਧੀ ਆਰਜੀਐਨਯੂਐਲ, ਪਟਿਆਲਾ ਦੇ ਰਜਿਸਟਰਾਰ ਤੋਂ ਰਿਪੋਰਟ ਤਲਬ ਕੀਤੀ ਹੈ। ਮੈਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਨਸਾਫ਼ ਕੀਤਾ ਜਾਵੇਗਾ।