ਮੋਰਿੰਡਾ 26 ਸਤੰਬਰ (ਭਟੋਆ)
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਇੱਕ ਮੀਟਿੰਗ ਯੂਨੀਅਨ ਦੇ ਜ਼ਿਲਾ ਪ੍ਰਧਾਨਣਸ੍ਰੀ ਰਣਧੀਰ ਸਿੰਘ ਚੱਕਲ ਦੀ ਪ੍ਰਧਾਨਗੀ ਹੇਠ ਸਥਾਨਕ ਦਾਣਾ ਮੰਡੀ ਵਿੱਚ ਹੋਈ ਜਿਸ ਵਿੱਚ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਪੰਜਾਬ ਦੀਆਂ ਮੰਡੀਆਂ ਵਿੱਚ 01 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਯੂਨੀਅਨ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਮੁੱਚੇ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ।
ਯੂਨੀਅਨ ਵਲੋ ਇਹ ਚੇਤਾਵਨੀ ਦੇ ਸੂਬਾਈ ਜਨਰਲ ਸਕੱਤਰ ਸ੍ਰੀ ਪਰਮਿੰਦਰ ਸਿੰਘ ਚਲਾਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ ਸ੍ਰੀ ਚਲਾਕੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਕਰਨ ਸਬੰਧੀ ਐਲਾਨ ਕਰ ਰੱਖਿਆ ਹੈ ਪ੍ਰੰਤੂ ਪੰਜਾਬ ਭਰ ਦੇ ਗੁਦਾਮ ਤੇ ਸੈਲਰ ਪਿਛਲੇ ਸੀਜ਼ਨ ਦੇ ਝੋਨੇ ਚਾਵਲਾ ਨਾਲ ਨਕੋ ਨੱਕ ਭਰੇ ਪਏ ਹਨ ਜਿਨ੍ਹਾਂ ਨੂੰ ਖਾਲੀ ਕਰਾਉਣ ਲਈ ਸੂਬਾ ਸਰਕਾਰ ਵੱਲੋਂ ਕੇਂਦਰੀ ਸਰਕਾਰ ਨਾਲ ਕੋਈ ਤਾਲਮੇਲ ਨਹੀਂ ਕੀਤਾ ਗਿਆ ਅਤੇ ਨਾ ਹੀ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਉੱਚਤ ਪ੍ਰਬੰਧ ਕੀਤੇ ਗਏ ਹਨ ਉਹਨਾਂ ਦੱਸਿਆ ਕਿ ਬਾਸਮਤੀ ਦੀ ਫਸਲ ਮੰਡੀਆਂ ਵਿੱਚ ਆਉਣੀ ਸ਼ੁਰੂ ਹੋ ਗਈ ਹੈ ਜਿਹੜੀ ਕਿ ਬਹੁਤ ਘੱਟ ਮੁੱਲ ਤੇ ਖਰੀਦ ਕਿ ਕਿਸਾਨਾਂ ਦੀ ਲੁੱਟ ਕਸੁੱਟ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਯੂਨੀਅਨ ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 28 ਸਤੰਬਰ ਨੂੰ ਮਰਿੰਡਾ ਦੀ ਅਨਾਜ ਮੰਡੀ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਜਾਵੇਗੀ , ਜਿਸ ਲਈ ਦੂਜੀਆਂ ਭਰਾਤਰੀ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਝੋਨੇ ਦੀ ਖਰੀਦ ਅਤੇ ਆਲੂ ਗੰਨੇ ਅਤੇ ਕਣਕ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਆਂ ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਮੰਗ ਕੀਤੀ ਉਹਨਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਰੁਲਣ ਕਾਰਨ ਪੈਦਾ ਹੋਣ ਵਾਲੀ ਸਥਿਤੀ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਯੂਨੀਅਨ ਨੇ ਪੰਚਾਇਤੀ ਚੋਣਾਂ ਅੱਗੇ ਪਾਉਣ ਦੀ ਮੰਗ ਕੀਤੀ ਹੈ। ਯੂਨੀਅਨ ਵੱਲੋਂ ਜਿਲਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੜਕਾਂ ਉੱਤੇ ਅਵਾਰਾ ਪਸ਼ੂਆਂ ਦੇ ਚਾਰਨ ਸਬੰਧੀ ਲਗਾਈ ਗਈ ਪਬੰਦੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਪੱਕੇ ਤੌਰ ਦੇ ਲਗਾਉਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ। ਯੂਨੀਅਨ ਵੱਲੋਂ ਸਰਕਾਰ ਕੋਲੋਂ ਡੀਏਪੀ ਖਾਦ ਦੀ ਕਮੀ ਦੂਰ ਕਰਨ ਦੀ ਮੰਗ ਵੀ ਕੀਤੀ ਗਈ। ਸ੍ਰੀ ਚਲਾਕੀ ਨੇ ਦੱਸਿਆ ਕਿ ਇਫਕੋ ਵੱਲੋਂ ਕਿਸਾਨਾਂ ਨੂੰ ਡੀਏਪੀ ਖਾਦ ਨਾਲ ਨੈਨੋ ਯੂਰੀਆ ਦੀਆਂ ਬੋਤਲਾਂ ਜਬਰੀ ਦਿੱਤੀਆਂ ਜਾ ਰਹੀਆਂ ਹਨ। ਕਿਸਾਨ ਆਗੂ ਨੇ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਮਿਲਾਉਣ ਵਾਲੇ ਕਿਸਾਨਾਂ ਨੂੰ 4000/- ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਅਤੇ ਛੋਟੇ ਜਿਮੀਦਾਰਾਂ ਦੀ ਪਰਾਲੀ ਦੀ ਸਾਂਭ ਸੰਭਾਲ , ਝੋਨੇ ਦੀ ਕਟਾਈ ਤੋਂ ਬਾਅਦ ਸਰਕਾਰ ਵੱਲੋਂ ਖੁਦ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ।
ਸ੍ਰੀ ਚਲਾਕੀ ਨੇ ਪੰਜਾਬ ਸਰਕਾਰ ਉੱਤੇ ਹਰ ਫਰੰਟ ਤੇ ਫੇਲ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਕੱਟੜ ਇਮਾਨਦਾਰ ਅਖਵਾਉਣ ਵਾਲੇ ਲੋਕਾਂ ਵੱਲੋਂ ਵੱਡੇ ਪੱਧਰ ਤੇ ਰਿਸ਼ਵਤਖੋਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਅਫਸਰ ਸ਼ਾਹੀ ਦੇ ਪੰਜਾਬ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਚੱਕਲ, ਜਰਨੈਲ ਸਿੰਘ ਸਰਾਹਣਾ, ਪਰਮਿੰਦਰ ਸਿੰਘ ਚਲਾਕੀ ਸੁਖਦੀਪ ਸਿੰਘ ਭੰਗੂ, ਅਜੈਬ ਸਿੰਘ ਮੁੰਡੀਆਂ , ਰਵਿੰਦਰ ਸਿੰਘ ਅਮਰਾਲੀ , ਕੁਲਵਿੰਦਰ ਸਿੰਘ ਅਮਰਾਲੀ , ਰੱਖਾ ਸਿੰਘ ਦੁੱਮਣਾ, ਰਣਜੀਤ ਸਿੰਘ ਕਲਾਰਾਂ , ਚੇਅਰਮੈਨ ਅਰਵਿੰਦਰ ਸਿੰਘ ਰੰਗੀਆਂ, ਭੁਪਿੰਦਰ ਸਿੰਘ ਰੰਗੀਆਂ ਗੁਰਮੀਤ ਸਿੰਘ ਰੰਗੀਆਂ,ਗੁਰਮੇਲ ਸਿੰਘ ਰੰਗੀਆਂ, ਗੁਰਦੀਪ ਸਿੰਘ ਰੰਗੀਆਂ ਅਮਰ ਸਿੰਘ ਕਲਾਰਾਂ ਬਲਦੀਪ ਸਿੰਘ ਸੰਗਤਪੁਰਾ ਆਦਿ ਵੀ ਸ਼ਾਮਿਲ ਸਨ।
Published on: ਸਤੰਬਰ 26, 2024 2:31 ਬਾਃ ਦੁਃ