ਡਾ. ਅੰਕਿਤਾ ਕਾਂਸਲ ਨੇ ਮੋਹਾਲੀ ਵਿਖੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਟ੍ਰਾਈਸਿਟੀ

ਮੋਹਾਲੀ, 26 ਸਤੰਬਰ: ਦੇਸ਼ ਕਲਿੱਕ ਬਿਓਰੋ

2024 ਬੈਚ ਦੇ ਪੀ ਸੀ ਐਸ ਅਧਿਕਾਰੀ ਡਾ. ਅੰਕਿਤਾ ਕਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ।
ਪੰਜਾਬ ਸਿਵਲ ਸੇਵਾਵਾਂ ਵਿੱਚ ਆਉਣ ਤੋਂ ਪਹਿਲਾਂ, ਉਨ੍ਹਾਂ 2012 ਤੋਂ ਆਬਕਾਰੀ ਅਤੇ ਕਰ ਅਧਿਕਾਰੀ ਵਜੋਂ ਅਤੇ ਬਾਅਦ ਵਿੱਚ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਕੰਮ ਕੀਤਾ।ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੋਂ 2009 ਚ ਐਮ.ਬੀ.ਬੀ.ਐਸ. ਕਰਨ ਬਾਅਦ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਜਨੂੰਨ ਪ੍ਰਸ਼ਾਸਕੀ ਸੇਵਾਵਾਂ ਵੱਲ ਲੈ ਆਇਆ।
ਉਨ੍ਹਾਂ ਕਿਹਾ ਕਿ ਪੀ ਸੀ ਐਸ ਅਧਿਕਾਰੀ ਹੋਣ ਦੇ ਨਾਤੇ ਇਹ ਉਨ੍ਹਾਂ ਦੀ ਪਹਿਲੀ ਤਾਇਨਾਤੀ ਹੈ ਅਤੇ ਉਹ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸੌਂਪੇ ਗਏ ਕੰਮਾਂ ਅਤੇ ਡਿਊਟੀਆਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਪ੍ਰਤੀ ਹਮੇਸ਼ਾਂ ਸਮਰਪਿਤ ਰਹਿਣਗੇ।

Latest News

Latest News

Leave a Reply

Your email address will not be published. Required fields are marked *