ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਪੰਜਾਬ

ਲੁਧਿਆਣਾ, 26 ਸਤੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੋਈ ਵੀ ਪੈਸਾ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ: ਹਾਈਕੋਰਟ ਨੇ DA ਨੂੰ ਲੈ ਕੇ ਸੁਣਾਇਆ ਫ਼ੈਸਲਾ, ਪੰਜਾਬ ਦੇ ਮੁਲਾਜ਼ਮਾਂ ਨੂੰ ਹੋਵੇਗਾ ਵੱਡਾ ਫ਼ਾਇਦਾ


ਉਨ੍ਹਾਂ ਕਿਹਾ ਕਿ ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।