ਸਿਵਲ ਸਰਵਿਸਜ਼ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਲਈ ਸਕਰੀਨਿੰਗ ਟੈਸਟ 27 ਸਤੰਬਰ ਨੂੰ

ਸਿੱਖਿਆ \ ਤਕਨਾਲੋਜੀ

*ਸਕਰੀਨਿੰਗ ਟੈਸਟ ਪਾਸ ਕਰਨ ਵਾਲੀਆਂ ਪਹਿਲੀਆਂ 30 ਲੜਕੀਆਂ ਨੂੰ ਦਿੱਤੀ ਜਾਵੇਗੀ ਆਨਲਾਈਨ ਮੁਫ਼ਤ ਕੋਚਿੰਗ ਦੀ ਸੁਵਿਧਾ

ਮਾਨਸਾ, 26 ਸਤੰਬਰ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵੱਲੋਂ ਲੜਕੀਆਂ ਲਈ ਸਿਵਲ ਸਰਵਿਸਜ਼ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਨਲਾਈਨ ਕੋਚਿੰਗ ਦਿੱਤੀ ਜਾਣੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਰੈਜੂਏਸ਼ਨ ਪਾਸ ਲੜਕੀਆਂ ਇਸ ਆਨਲਾਈਨ ਕੋਚਿੰਗ ਦਾ ਲਾਹਾ ਲੈ ਸਕਦੀਆਂ ਹਨ ਜਿੰਨ੍ਹਾਂ ਲਈ 27 ਸਤੰਬਰ, 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 09 ਵਜੇ ਬੱਚਤ ਭਵਨ, ਨੇੜੇ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸਕਰੀਨਿੰਗ ਟੈਸਟ ਰੱਖਿਆ ਗਿਆ ਹੈ। ਸਕਰੀਨਿੰਗ ਟੈਸਟ ਪਾਸ ਕਰਨ ਵਾਲੀਆਂ ਪਹਿਲੀਆਂ 30 ਲੜਕੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ।
ਜਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਵੱਧ ਤੋਂ ਵੱਧ ਲੜਕੀਆਂ ਨੂੰ ਇਸ ਸਕਰੀਨਿੰਗ ਟੈਸਟ ਵਿਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਉਹ ਮੁਫ਼ਤ ਕੋਚਿੰਗ ਦਾ ਲਾਹ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।