Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ‘ਚ ਫੇਲ੍ਹ

ਰਾਸ਼ਟਰੀ


ਨਵੀਂ ਦਿੱਲੀ, 26 ਸਤੰਬਰ, ਦੇਸ਼ ਕਲਿਕ ਬਿਊਰੋ :
Paracetamol ਸਮੇਤ 53 ਦਵਾਈਆਂ ਗੁਣਵੱਤਾ ਜਾਂਚ ਵਿੱਚ ਫੇਲ ਪਾਈਆਂ ਗਈਆਂ ਹਨ। ਵਿਟਾਮਿਨ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਤੋਂ ਇਲਾਵਾ ਐਂਟੀਬਾਇਓਟਿਕਸ ਵੀ ਸ਼ਾਮਲ ਹਨ। ਦੇਸ਼ ਦੀ ਸਭ ਤੋਂ ਵੱਡੀ ਡਰੱਗ ਰੈਗੂਲੇਟਰੀ ਬਾਡੀ ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਨੇ ਆਪਣੀ ਸੂਚੀ ਜਾਰੀ ਕੀਤੀ ਹੈ।
CDSCO ਦੀ ਸੂਚੀ ਵਿੱਚ ਕੈਲਸ਼ੀਅਮ ਅਤੇ ਵਿਟਾਮਿਨ D3 ਪੂਰਕ, ਐਂਟੀ-ਡਾਇਬੀਟੀਜ਼ ਗੋਲੀਆਂ ਅਤੇ ਹਾਈ ਬਲੱਡ ਪ੍ਰੈਸ਼ਰ ਦੀਆਂ ਦਵਾਈਆਂ ਸ਼ਾਮਲ ਹਨ।
ਪਾਬੰਦੀਸ਼ੁਦਾ ਦਵਾਈਆਂ ਦੀ ਸੂਚੀ ਵਿੱਚ ਦੌਰੇ ਅਤੇ ਚਿੰਤਾ ਆਦਿ ਲਈ ਵਰਤੀਆਂ ਜਾਣ ਵਾਲੀਆਂ ਕਲੋਨਜ਼ੇਪਮ ਗੋਲੀਆਂ, ਦਰਦ ਨਿਵਾਰਕ ਡਾਈਕਲੋਫੇਨੈਕ, ਸਾਹ ਦੀਆਂ ਬਿਮਾਰੀਆਂ ਲਈ ਵਰਤੀਆਂ ਜਾਣ ਵਾਲੀਆਂ ਐਂਬਰੌਕਸੋਲ, ਫੰਗਲ ਵਿਰੋਧੀ ਫਲੂਕੋਨਾਜ਼ੋਲ ਅਤੇ ਕੁਝ ਮਲਟੀ ਵਿਟਾਮਿਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਵੀ ਸ਼ਾਮਲ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।