ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਖਾਲੜਾ ਦੇ ਜੀਵਨ ’ਤੇ ਅਧਾਰਿਤ ਹੈ ਫਿਲਮ
ਚੰਡੀਗੜ੍ਹ, 26 ਸਤੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਦਿਲਜੀਤ ਦੋਸਾਂਝੀ ਦੀ ਨਵੀਂ ਆਉਣ ਵਾਲੀ ਫਿਲਮ ‘ਪੰਜਾਬ 95’ ਉਤੇ ਸ਼ੈਂਸਰ ਬੋਰਡ ਨੇ ਕੱਚੀ ਚਲਾਈ ਹੈ। ਫਿਲਮ ‘ਪੰਜਾਬ 95’ ਵਿੱਚ 120 ਕੱਟ ਲਾਉਣ ਲਈ ਕਿਹਾ ਹੈ। ਸੀਬੀਐਫਸੀ ਨੇ ਪਹਿਲਾਂ ਇਸ ਫਿਲਮ ਉਤੇ 85 ਕੱਟ ਲਗਾਉਣ ਲਈ ਕਿਹਾ ਸੀ। ਇਸ ਸਬੰਧੀ ਰਿਵਾਈਜ਼ਿੰਗ ਕਮੇਟੀ ਦੀ ਸਮੀਖਿਆ ਤੋਂ ਬਾਅਦ ਹੁਣ ਫਿਲਮ ਵਿੱਚ 120 ਕੱਟ ਲਗਾਉਣ ਲਈ ਕਿਹਾ ਗਿਆ ਹੈ।
ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਤੇ ਅਧਾਰਿਤ ਫਿਲਮ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਖਾਲੜਾ ਦਾ ਕਿਰਦਾਰ ਨਿਭਾਅ ਰਹੇ ਹਨ। ਇਸ ਫਿਲਮ ਵਿੱਚ ਜਿੱਥੇ 120 ਕੱਟ ਲਗਾਉਣ ਲਈ ਕਿਹਾ ਗਿਆ ਹੈ, ਉਥੇ ਫਿਲਮ ਦਾ ਨਾਮ ਵੀ ਬਦਲਣ ਦੀ ਮੰਗ ਕੀਤੀ ਹੈ।
ਆਈਆਂ ਰਿਪੋਰਟਾਂ ਮੁਤਾਬਕ ਸੈਂਸਰ ਬੋਰਡ ਦੀ ਨਵੀਂ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਫਿਲਮ ਦੇ ਉਨ੍ਹਾਂ ਸਾਰੇ ਦ੍ਰਿਸ਼ਾਂ ‘ਚ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ, ਜਿੱਥੇ ਪੰਜਾਬ ਅਤੇ ਇਸ ਦੇ ਜ਼ਿਲ੍ਹਾ ਤਰਨਤਾਰਨ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ। ਫਿਲਮ ਵਿੱਚ ਦਿਖਾਏ ਗਏ ਕੈਨੇਡਾ ਅਤੇ ਯੂਕੇ ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਸਾਲ 1995 ਵਿੱਚ ਲਾਪਤਾ ਹੋ ਗਿਆ ਸੀ, ਇਸ ਲਈ ਸੈਂਸਰ ਬੋਰਡ ਕਮੇਟੀ ਨੇ ਸਿਰਲੇਖ ਬਦਲਣ ਦੀ ਮੰਗ ਕੀਤੀ ਸੀ। ਕਿਹਾ ਜਾ ਰਿਹਾ ਹੈ ਕਿ ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ। ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾ ਦਿੱਤੇ ਜਾਣੇ ਚਾਹੀਦੇ ਹਨ।