ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਹੋਇਆ ਫ੍ਰੀ

ਪੰਜਾਬ

ਲੁਧਿਆਣਾ, 27 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਯਾਨੀ ਸ਼ੁੱਕਰਵਾਰ ਤੋਂ ਇੱਕ ਵਾਰ ਫਿਰ ਮੁਫਤ ਹੋ ਗਿਆ ਹੈ। ਇਸ ਟੋਲ ਪਲਾਜ਼ਾ ਤੋਂ ਇੱਕ ਦਿਨ ਵਿੱਚ 70 ਹਜ਼ਾਰ ਤੋਂ ਵੱਧ ਵਾਹਨ ਲੰਘਦੇ ਹਨ। ਇਸ ਟੋਲ ਪਲਾਜ਼ਾ ਦੀ ਰੋਜ਼ਾਨਾ ਦੀ ਕਮਾਈ 70 ਲੱਖ ਰੁਪਏ ਦੇ ਕਰੀਬ ਹੈ। ਅੱਜ ਸਵੇਰ ਤੋਂ ਹੀ ਫ੍ਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਅਦਾਲਤ ਨੇ ਬਲਾਤਕਾਰੀ ਨੂੰ ਸੁਣਾਈ ਫਾਂਸੀ ਦੀ ਸਜ਼ਾ


ਲੋਕਾਂ ਨੂੰ ਇਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।

Leave a Reply

Your email address will not be published. Required fields are marked *