ਫਾਜਿਲਕਾ, 27 ਸਤੰਬਰ, ਦੇਸ਼ ਕਲਿਕ ਬਿਊਰੋ:
ਫਾਜ਼ਿਲਕਾ ਦੀ ਢਾਣੀ ਖਰਾਸਵਾਲੀ ‘ਚ ਇਕ ਤੇਜ਼ ਰਫਤਾਰ ਕਾਰ ਨੇ ਚੌਕੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚੌਕੀਦਾਰ 15 ਫੁੱਟ ਦੂਰ ਨਾਲੇ ‘ਚ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ, ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ‘ਚ ਸੀ। ਉਸ ਦੀ ਕਾਰ ਵਿਚ ਸ਼ਰਾਬ ਦੀ ਬੋਤਲ ਵੀ ਸੀ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰੂਧ ਸਿੰਘ ਦੇ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰੂੜ ਸਿੰਘ ਜੋ ਕਿ ਚੌਕੀਦਾਰ ਦਾ ਕੰਮ ਕਰਦਾ ਹੈ। ਉਹ ਖਾਣਾ ਖਾਣ ਘਰ ਆ ਰਿਹਾ ਸੀ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਚੌਕੀਦਾਰ ਕਰੀਬ 15 ਫੁੱਟ ਦੂਰ ਨਾਲੇ ਵਿੱਚ ਜਾ ਡਿੱਗਿਆ ਤੇ ਕਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ।
Published on: ਸਤੰਬਰ 27, 2024 9:11 ਪੂਃ ਦੁਃ