MP ਕੰਗ ਨੇ ਸ਼ਿਲਾਂਗ ਦੇ ਗੁਰਦੁਆਰੇ ਨੂੰ ਢਾਹੁਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਪੰਜਾਬ


 ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਪੱਤਰ ਲਿਖ ਕੇ ਸ਼ਿਲਾਂਗ ‘ਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਨੂੰ ਢਾਹੁਣ ਤੋਂ ਰੋਕਣ ਦੀ ਅਪੀਲ ਕੀਤੀ ਹੈ।  

 ਮੇਘਾਲਿਆ ਸਰਕਾਰ ਨੇ ਸ਼ਿਲਾਂਗ ਦੇ ਬੜਾ ਬਾਜ਼ਾਰ ਵਿੱਚ ਪੰਜਾਬੀ ਕਲੋਨੀ ਵਿੱਚ ਸਥਿਤ 200 ਸਾਲ ਪੁਰਾਣੇ ਗੁਰਦੁਆਰਾ ਗੁਰੂ ਨਾਨਕ ਦਰਬਾਰ (1874 ਵਿੱਚ ਸਥਾਪਿਤ) ਨੂੰ ਇਲਾਕੇ ਦੇ ਹੋਰ ਧਾਰਮਿਕ ਸਥਾਨਾਂ ਸਮੇਤ ਢਾਹੁਣ ਦੀ ਸਿਫ਼ਾਰਸ਼ ਕੀਤੀ ਹੈ।  ਇਸ ਸਿਫਾਰਿਸ਼ ਕਾਰਨ ਸ਼ਿਲਾਂਗ ਅਤੇ ਇਸ ਤੋਂ ਬਾਹਰ ਵੱਸਦੇ ਸਿੱਖ ਭਾਈਚਾਰੇ ਵਿੱਚ ਵਿਆਪਕ ਰੋਸ ਹੈ।

 ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾ ਸਿਰਫ਼ ਧਾਰਮਿਕ ਸਥਾਨ ਹੈ, ਸਗੋਂ ਸਿੱਖ ਭਾਈਚਾਰੇ ਵੱਲੋਂ ਇਸ ਖੇਤਰ ਨਾਲ ਪੀੜ੍ਹੀਆਂ ਤੋਂ ਸਾਂਝੇ ਕੀਤੇ ਡੂੰਘੇ ਇਤਿਹਾਸਕ ਅਤੇ ਸੱਭਿਆਚਾਰਕ ਸਬੰਧਾਂ ਦਾ ਪ੍ਰਤੀਕ ਵੀ ਹੈ।  ਇਸ ਨੂੰ ਢਾਹੁਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ ਅਤੇ ਸਾਡੀ ਸਾਂਝੀ ਕੌਮੀ ਵਿਰਾਸਤ ਦਾ ਇੱਕ ਹਿੱਸਾ ਖਤਮ ਹੋ ਜਾਵੇਗਾ।  ਸਿੱਖ ਭਾਈਚਾਰੇ ਨੇ ਸ਼ਿਲਾਂਗ ਦੇ ਵਿਕਾਸ ਅਤੇ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਅਤੇ ਉਨ੍ਹਾਂ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਥਾਵਾਂ ਸੁਰੱਖਿਆ ਅਤੇ ਸੰਭਾਲ ਦੀ ਹੱਕਦਾਰ ਹਨ।  ਕੰਗ ਨੇ ਪ੍ਰਧਾਨ ਮੰਤਰੀ ਨੂੰ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੁਣ ਤੋਂ ਰੋਕਣ ਲਈ ਤੁਰੰਤ ਦਖਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸਾਰੇ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਰਕਰਾਰ ਰੱਖੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ ਕੰਗ ਨੇ ਕਿਹਾ ਕਿ ਇਸ ਗੁਰਦੁਆਰੇ ਨੂੰ ਢਾਹੁਣ ਨਾਲ ਸਾਡੀ ਵਿਰਾਸਤ ਦਾ ਇੱਕ ਅਹਿਮ ਹਿੱਸਾ ਮਿਟ ਜਾਵੇਗਾ ਅਤੇ ਦੇਸ਼ ਭਰ ਵਿੱਚ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੇਗੀ।  ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪੰਜਾਬੀ ਲੇਨ ਦੇ ਸਿੱਖ ਵਸਨੀਕਾਂ ਕੋਲ ਜ਼ਮੀਨ ਦੇ ਕਾਨੂੰਨੀ ਦਾਅਵੇ ਵਜੋਂ 1863 ਤੋਂ ਪਹਿਲਾਂ ਦੀਆਂ ਜ਼ਮੀਨਾਂ ਦੇ ਟਾਈਟਲ ਡੀਡ ਹਨ।  ਉਨ੍ਹਾਂ ਕਿਹਾ ਕਿ ਭਾਰਤ ਭਰ ਦੇ ਸਿੱਖ ਭਾਈਚਾਰੇ ਦਾ ਇਸ ਗੁਰਦੁਆਰੇ ਨਾਲ ਗਹਿਰਾ ਭਾਵਨਾਤਮਕ ਅਤੇ ਅਧਿਆਤਮਕ ਸਬੰਧ ਹੈ। ਇਸ ਨੂੰ ਢਾਹੁਣ ਦੀ ਕੋਈ ਵੀ ਕੋਸ਼ਿਸ਼ ਭਾਰਤ ਵਿੱਚ ਹਮੇਸ਼ਾ ਸਦਭਾਵਨਾ ਅਤੇ ਏਕਤਾ ਲਈ ਖੜ੍ਹੇ ਰਹਿਣ ਵਾਲੇ ਭਾਈਚਾਰੇ ਦੀ ਸ਼ਾਂਤੀ ਨੂੰ ਭੰਗ ਕਰ ਸਕਦੀ ਹੈ।  ਕੰਗ ਨੇ ਸ਼ਹਿਰੀ ਵਿਕਾਸ ਲਈ ਬਦਲਵੇਂ ਹੱਲਾਂ ਦੀ ਖੋਜ ਕਰਨ ਦਾ ਸੱਦਾ ਦਿੱਤਾ ਜਿਸ ਵਿੱਚ ਇਸ ਪਵਿੱਤਰ ਸਥਾਨ ਦੀ ਤਬਾਹੀ ਸ਼ਾਮਲ ਨਾ ਹੋਵੇ ਅਤੇ ਢਾਹੁਣ ਦੀ ਪ੍ਰਕਿਰਿਆ ਨੂੰ ਰੋਕਣ ਲਈ ਗ੍ਰਹਿ ਮੰਤਰਾਲੇ ਨੂੰ ਦਖਲ ਦੇਣ ਦੀ ਬੇਨਤੀ ਕੀਤੀ।

ਕੰਗ ਨੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਵੀ ਪਤਰ ਲਿਖ ਕੇ ਢਾਹੁਣ ਨੂੰ ਰੋਕਣ ਦੀ ਅਪੀਲ ਕੀਤੀ।  ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਪਰ ਇਹ ਵੀ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਕਾਰਨ ਘੱਟ ਗਿਣਤੀ ਭਾਈਚਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਅਧਿਕਾਰਾਂ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ । ਕੰਗ ਨੇ ਮੁੱਖ ਮੰਤਰੀ ਨੂੰ ਪ੍ਰਸਤਾਵਿਤ ਕਾਰਵਾਈ ‘ਤੇ ਮੁੜ ਵਿਚਾਰ ਕਰਨ ਅਤੇ ਸਿੱਖ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਵਾਲਾ ਸੁਖਾਵਾਂ ਹੱਲ ਲੱਭਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਭਰੋਸਾ ਪ੍ਰਗਟਾਇਆ ਕਿ ਮੇਘਾਲਿਆ, ਆਪਣੀ ਵਿਭਿੰਨਤਾ ਅਤੇ ਫਿਰਕੂ ਸਦਭਾਵਨਾ ਲਈ ਜਾਣਿਆ ਜਾਂਦਾ ਹੈ, ਇਹ ਯਕੀਨੀ ਬਣਾਵੇਗਾ ਕਿ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਅਣਦੇਖੀ ਨਾ ਕੀਤੀ ਜਾਵੇ।

Published on: ਸਤੰਬਰ 27, 2024 2:32 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।