ਚੰਡੀਗੜ੍ਹ, 27 ਸਤੰਬਰ, ਦੇਸ਼ ਕਲਿਕ ਬਿਊਰੋ :
ਹੁਣ ਡਿਫਾਲਟਰ ਪੰਜਾਬ ਦੀਆਂ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ ਸਰਟੀਫਿਕੇਟ’ ਪੇਸ਼ ਕਰਨਾ ਹੋਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸਮੁੱਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਵੱਲ ਪੰਚਾਇਤ ਦਾ ਕੋਈ ਬਕਾਇਆ ਨਹੀਂ ਹੋਣਾ ਚਾਹੀਦਾ।
ਜਦੋਂ ਉਮੀਦਵਾਰ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨਗੇ ਤਾਂ ਉਨ੍ਹਾਂ ਨੂੰ ਸਬੰਧਤ ਕੋਈ ਇਤਰਾਜ਼ ਨਹੀਂ ਜਾਂ ਕੋਈ ਬਕਾਇਆ ਨਹੀਂ ਸਰਟੀਫਿਕੇਟ ਲੈਣਾ ਹੋਵੇਗਾ। ਸਰਪੰਚ ਅਤੇ ਪੰਚ ਦੀ ਚੋਣ ਲੜ ਰਹੇ ਉਮੀਦਵਾਰਾਂ ਵੱਲ ਕਿਸੇ ਕਿਸਮ ਦਾ ਪੰਚਾਇਤੀ ਬਕਾਇਆ ਨਹੀਂ ਹੋਣਾ ਚਾਹੀਦਾ।
Published on: ਸਤੰਬਰ 27, 2024 11:57 ਪੂਃ ਦੁਃ