ਗੁਰਦਾਸਪੁਰ, 27 ਸਤੰਬਰ, ਦੇਸ਼ ਕਲਿੱਕ ਬਿਓਰੋ :
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਉਹਨਾਂ ਦੀ ਇਸ ਨਿਯੁਕਤੀ ਲਈ ਕੇਂਦਰੀ ਲੀਡਰਸ਼ਿਪ ਸ਼੍ਰੀ ਮਲਿਕਅਰਜਨ ਖੜਗੇ ਕੌਮੀ ਪ੍ਰਧਾਨ ਆਲ ਇੰਡੀਆ ਕਾਂਗਰਸ ਕਮੇਟੀ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ਼੍ਰੀ ਰਾਹੁਲ ਗਾਂਧੀ ਅਤੇ ਕਾਂਗਰਸ ਸੰਗਠਨ ਦੇ ਇੰਚਾਰਜ ਸ਼੍ਰੀ ਕੇ ਸੀ ਵੇਣੂਗੋਪਾਲ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਰਲੀਮੈਂਟ ਹਲਕਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦਾ ਹੈ ਇਸ ਲਈ ਗ੍ਰਹਿ ਮੰਤਰਾਲੇ ਦੀ ਸਥਾਈ ਕਮੇਟੀ ਦਾ ਮੈਂਬਰ ਬੱਨਣਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਲਈ ਹੋਰ ਵੀ ਅਹਿਮੀਅਤ ਰੱਖਦਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Published on: ਸਤੰਬਰ 27, 2024 10:03 ਪੂਃ ਦੁਃ