ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿਕ ਬਿਊਰੋ :
ਬੈਂਗਲੁਰੂ ਦੀ ਇਕ ਵਿਸ਼ੇਸ਼ ਅਦਾਲਤ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਿੱਤ ਮੰਤਰੀ ‘ਤੇ ਇਲੈਕਟੋਰਲ ਬਾਂਡ ਰਾਹੀਂ ਜਬਰਨ ਵਸੂਲੀ ਦਾ ਦੋਸ਼ ਹੈ।
ਜਨਧਿਕਾਰ ਸੰਘਰਸ਼ ਪ੍ਰੀਸ਼ਦ (ਜੇ.ਐੱਸ.ਪੀ.) ਦੇ ਆਦਰਸ਼ ਅਈਅਰ ਨੇ ਬੈਂਗਲੁਰੂ ‘ਚ ਸ਼ਿਕਾਇਤ ਦਰਜ ਕਰ ਕੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ।
ਇਸ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਬੈਂਗਲੁਰੂ ਦੇ ਤਿਲਕ ਨਗਰ ਥਾਣੇ ਨੂੰ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਅਗਲੀ ਸੁਣਵਾਈ 10 ਅਕਤੂਬਰ ਨੂੰ ਹੋਵੇਗੀ।
Published on: ਸਤੰਬਰ 28, 2024 5:34 ਬਾਃ ਦੁਃ