ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਵੱਲੋਂ ਇੱਕ DC ਦਾ ਤਬਾਦਲਾ

ਚੋਣਾਂ


ਤਰਨਤਾਰਨ, 28 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬਾ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਸਰਕਾਰ ਨੂੰ ਲਿਖਤੀ ਹਦਾਇਤਾਂ ਭੇਜ ਦਿੱਤੀਆਂ ਹਨ। ਗੁਲਪ੍ਰੀਤ ਸਿੰਘ ਔਲਖ 2015 ਬੈਚ ਦੇ ਆਈਏਐਸ ਅਧਿਕਾਰੀ ਹਨ।ਇਸ ਤੋਂ ਪਹਿਲਾਂ ਉਹ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵਜੋਂ ਤਾਇਨਾਤ ਸਨ।
ਜਿਕਰਯੋਗ ਹੈ ਕਿ ਗੁਲਪ੍ਰੀਤ ਸਿੰਘ ਔਲਖ ਨੇ 3 ਦਿਨ ਪਹਿਲਾਂ ਹੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸੀ। ਦੱਸਿਆ ਜਾ ਰਿਹਾ ਹੈ ਕਿ ਆਈਏਐਸ ਅਧਿਕਾਰੀ ‘ਤੇ ਜ਼ਿਲ੍ਹੇ ਦੀ ਇੱਕ ਵਿਸ਼ੇਸ਼ ਪੰਚਾਇਤ ਵਿੱਚ ਰਾਖਵੇਂਕਰਨ ਦੇ ਬਦਲਾਅ ਨੂੰ ਮਨਜ਼ੂਰੀ ਦੇਣ ਦਾ ਦੋਸ਼ ਹੈ। ਇਸ ਕਾਰਨ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।