ਨਵੀਂ ਦਿੱਲੀ, 28 ਸਤੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਵਸੰਤ ਕੁੰਜ ਦੇ ਪਿੰਡ ਰੰਗਪੁਰੀ ਵਿੱਚ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਖੁਦਕੁਸ਼ੀ ਕਰ ਲਈ। ਮਰਨ ਵਾਲਿਆਂ ਵਿੱਚ ਪਿਤਾ ਅਤੇ ਚਾਰ ਧੀਆਂ ਸ਼ਾਮਲ ਹਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ 10:18 ਵਜੇ ਗੁਆਂਢੀਆਂ ਤੋਂ ਸੂਚਨਾ ਮਿਲੀ। ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਫਲੈਟ ਦਾ ਤਾਲਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ।
ਪੁਲਸ ਦਾ ਕਹਿਣਾ ਹੈ ਕਿ ਸਾਰਿਆਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕੀਤੀ ਹੈ।ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮਿਲੀ ਜਾਣਕਾਰੀ ਮੁਤਾਬਕ ਚਾਰੇ ਧੀਆਂ ਅਪਾਹਜ ਹੋਣ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸਨ। ਡੀਸੀਪੀ ਰੋਹਿਤ ਮੀਨਾ ਅਨੁਸਾਰ ਵਸੰਤ ਕੁੰਜ ਦੱਖਣੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।