ਪੰਜਾਬ ‘ਚ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ BSF ਦੇ ਜਵਾਨਾਂ ‘ਤੇ ਕੀਤੀ ਫਾਇਰਿੰਗ

ਪੰਜਾਬ

ਹੈਰੋਇਨ ਤੇ ਨਾਜਾਇਜ਼ ਹਥਿਆਰ ਸਮੇਤ ਦੋ ਤਸਕਰ ਗ੍ਰਿਫ਼ਤਾਰ
ਫਾਜ਼ਿਲਕਾ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ‘ਚ ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਖੇਪ ਲੈਣ ਗਏ ਤਸਕਰਾਂ ਨੇ ਬੀ.ਐੱਸ.ਐੱਫ. ਦੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਦੋ ਮੁਲਜ਼ਮਾਂ ਨੂੰ ਘੇਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਹੈਰੋਇਨ ਦਾ ਪੈਕਟ ਅਤੇ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਨੂੰ ਮੁਖ਼ਬਰ ਨੇ ਪਿੰਡ ਟਾਹਲੀਵਾਲਾ ਨੇੜੇ ਦੋ ਵਿਅਕਤੀ ਸ਼ੱਕੀ ਹਾਲਤ ਵਿੱਚ ਦੇਖੇ ਜਾਣ ਦੀ ਸੂਚਨਾ ਦਿੱਤੀ। ਜਦੋਂ ਬੀਐਸਐਫ ਨੇ ਕਾਰਵਾਈ ਕੀਤੀ ਅਤੇ ਦੋ ਵਿਅਕਤੀਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬੀਐਸਐਫ ਦੇ ਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਰਾਉਂਡ ਫਾਇਰ ਕੀਤੇ ਗਏ। ਪਰ ਬੀਐਸਐਫ ਦੇ ਜਵਾਨਾਂ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਹਾਸਲ ਕੀਤੀ ਜਿਨ੍ਹਾਂ ਕੋਲੋਂ ਇੱਕ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ।

Leave a Reply

Your email address will not be published. Required fields are marked *