ਨਵੀਂ ਦਿੱਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਨੰਗਲੋਈ ਇਲਾਕੇ ‘ਚ ਰੋਡ ਰੇਜ ਦੀ ਘਟਨਾ ‘ਚ ਦਿੱਲੀ ਪੁਲਿਸ ਦੇ ਕਾਂਸਟੇਬਲ ਦੀ ਕਾਰ ਨਾਲ ਕੁਚਲ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ਨੀਵਾਰ-ਐਤਵਾਰ ਦੇਰ ਰਾਤ ਦੀ ਹੈ। ਕਾਂਸਟੇਬਲ ਨੇ ਸ਼ਰਾਬ ਤਸਕਰ ਦੀ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਦਿੱਲੀ ਪੁਲਿਸ ਮੁਤਾਬਕ ਮ੍ਰਿਤਕ ਕਾਂਸਟੇਬਲ ਦੀ ਪਛਾਣ ਸੰਦੀਪ ਵਜੋਂ ਹੋਈ ਹੈ। ਉਹ ਨੰਗਲੋਈ ਥਾਣੇ ਵਿੱਚ ਤਾਇਨਾਤ ਸੀ। ਉਨ੍ਹਾਂ ਨੂੰ ਇਲਾਕੇ ‘ਚ ਸ਼ਰਾਬ ਸਪਲਾਈ ਕਰਨ ਵਾਲੇ ਦੀ ਕਾਰ ਆਉਣ ਦੀ ਸੂਚਨਾ ਮਿਲੀ ਸੀ। ਦੇਰ ਰਾਤ ਉਸ ਨੇ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।
ਇਸ ਦੌਰਾਨ ਕਾਰ ਨਹੀਂ ਰੁਕੀ ਅਤੇ ਕਾਂਸਟੇਬਲ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਸ ਨੂੰ 10 ਮੀਟਰ ਤੱਕ ਸੜਕ ‘ਤੇ ਘਸੀਟਿਆ ਗਿਆ। ਫਿਰ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਘਟਨਾ ਤੋਂ ਬਾਅਦ ਸ਼ਰਾਬ ਤਸਕਰ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਗੱਡੀ ਨੂੰ ਜ਼ਬਤ ਕਰ ਲਿਆ।
Published on: ਸਤੰਬਰ 29, 2024 11:42 ਪੂਃ ਦੁਃ