ਪੰਜਾਬ ‘ਚ ਵਰਧਮਾਨ ਗਰੁੱਪ ਦੇ ਚੇਅਰਮੈਨ SP ਓਸਵਾਲ ਤੋਂ 7 ਕਰੋੜ ਰੁਪਏ ਠੱਗੇ

ਪੰਜਾਬ

ਲੁਧਿਆਣਾ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਮਸ਼ਹੂਰ ਟੈਕਸਟਾਈਲ-ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਵੱਜ ਗਈ ਹੈ।ਠੱਗੀ ਮਾਰਨ ਵਾਲਿਆਂ ਨੇ ਸੁਪਰੀਮ ਕੋਰਟ ਦੇ ਆਰਡਰ ਦੇ ਨਾਂ ‘ਤੇ ਉਨ੍ਹਾਂ ਨੂੰ ਗ੍ਰਿਫਤਾਰੀ ਅਤੇ ਬਦਨਾਮੀ ਦਾ ਡਰਾਵਾ ਦਿੱਤਾ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਦੇ ਫਰਜ਼ੀ ਵਾਰੰਟ ਭੇਜੇ। ਜਿਸ ਤੋਂ ਬਾਅਦ ਉਨ੍ਹਾਂ ਤੋਂ ਕਰੋੜਾਂ ਰੁਪਏ ਲੈ ਲਏ।
ਜਦੋਂ ਐਸਪੀ ਓਸਵਾਲ ਨੂੰ ਇਸ ਠੱਗੀ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੱਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਿਕਰਯੋਗ ਹੈ ਕਿ ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2010 ਵਿੱਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਧਮਾਨ ਗਰੁੱਪ ਦੇਸ਼ ਦੀਆਂ ਮਸ਼ਹੂਰ ਕੰਪਨੀਆਂ ਵਿੱਚੋਂ ਇੱਕ ਹੈ। ਅੱਜ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਇਸ ਗਰੁੱਪ ਦੀਆਂ ਕਈ ਸ਼ਾਖਾਵਾਂ ਹਨ।

Leave a Reply

Your email address will not be published. Required fields are marked *