ਮੋਹਾਲੀ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹਨ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਸ਼ਨੀਵਾਰ ਸ਼ਾਮ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਾਠਕ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ।
ਜਾਣਕਾਰੀ ਮੁਤਾਬਕ 50 ਸਾਲਾ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ‘ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।
Published on: ਸਤੰਬਰ 29, 2024 10:37 ਪੂਃ ਦੁਃ