ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਔਰਤ ਦੀ ਮੌਤ ਦੋ ਗੰਭੀਰ ਜ਼ਖਮੀ

ਪੰਜਾਬ

ਦੀਨਾਨਗਰ, 29 ਸਤੰਬਰ, ਦੇਸ਼ ਕਲਿਕ ਬਿਊਰੋ :
ਦੀਨਾਨਗਰ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਬਹਿਰਾਮਪੁਰ ਥਾਣੇ ਦੇ ਪਿੰਡ ਨਵਾਂ ਧਕਾਲਾ ਵਿੱਚ ਇੱਕ ਭਿਆਨਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਦੇਰ ਸ਼ਾਮ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਔਰਤ ਦੀ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਔਰਤ ਆਪਣੇ ਦੋ ਲੜਕਿਆਂ ਸਮੇਤ ਆਪਣੇ ਪਿੰਡ ਤਾਰਾਗੜ੍ਹ ਤੋਂ ਮੋਟਰਸਾਈਕਲ ’ਤੇ ਪਿੰਡ ਕਠਿਆਲੀ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆ ਰਹੀ ਸੀ। ਜਦੋਂ ਉਹ ਪਿੰਡ ਨਵਾਂ ਧਕਾਲਾ ਨੇੜੇ ਪਹੁੰਚੇ ਤਾਂ ਬਹਿਰਾਮਪੁਰ ਵੱਲੋਂ ਆ ਰਹੀ ਇੱਕ ਤੇਜ਼ ਰਫ਼ਤਾਰ ਆਈ-20 ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਇੰਨੀ ਤੇਜ਼ ਰਫਤਾਰ ਸੀ ਕਿ ਇਸ ਨੇ ਮੋਟਰਸਾਈਕਲ ਨੂੰ ਕਾਫੀ ਦੂਰ ਤੱਕ ਘਸੀਟਿਆ।ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ‘ਚ ਹੀ ਔਰਤ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਰਾਜਵੰਤ ਕੌਰ ਵਜੋਂ ਹੋਈ ਹੈ। ਏਐਸਆਈ ਜਗੀਰ ਚੰਦ ਸਾਰੀ ਘਟਨਾ ਦੀ ਜਾਂਚ ਕਰ ਰਹੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।